
ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਸਥਿਤ ਹੁਮਾਯੂੰ ਦੇ ਮਕਬਰੇ ਕੈਂਪਸ ਵਿੱਚ ਇੱਕ ਮਸਜਿਦ ਦੇ ਨੇੜੇ ਇੱਕ ਕਮਰੇ ਦੀ ਛੱਤ ਡਿੱਗਣ ਨਾਲ ਕਈ ਲੋਕ ਮਲਬੇ ਹੇਠ ਦੱਬ ਗਏ। ਇਨ੍ਹਾਂ ਵਿੱਚੋਂ 11 ਲੋਕਾਂ ਨੂੰ ਬਚਾ ਲਿਆ ਗਿਆ ਹੈ, ਜਿਨ੍ਹਾਂ ਵਿੱਚੋਂ 6 ਲੋਕਾਂ ਦੀ ਮੌਤ ਹੋ ਗਈ ਹੈ। ਹੁਮਾਯੂੰ ਦੇ ਮਕਬਰੇ ਕੈਂਪਸ ਵਿੱਚ ਮਸਜਿਦ ਦੇ ਨੇੜੇ ਇੱਕ ਕਮਰਾ ਬਣਿਆ ਹੋਇਆ ਹੈ। ਇਸੇ ਕਮਰੇ ਦੀ ਛੱਤ ਦਿੱਗਜਾਂ ਕਾਰਨ ਇਹ ਹਾਦਸਾ ਵਾਪਰਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ NDRF ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।
ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਦੇ ਅਨੁਸਾਰ, ਗੁੰਬਦ ਦਾ ਇੱਕ ਹਿੱਸਾ ਸ਼ਾਮ 4:30 ਵਜੇ ਦੇ ਕਰੀਬ ਢਹਿ ਜਾਣ ਦੀ ਸੂਚਨਾ ਮਿਲੀ। ਹਾਲਾਂਕਿ, ਗੁੰਬਦ ਨਹੀਂ ਡਿੱਗਿਆ ਹੈ। ਮਸਜਿਦ ਦੇ ਨੇੜੇ ਬਣੇ ਇੱਕ ਕਮਰੇ ਦੀ ਛੱਤ ਡਿੱਗ ਗਈ ਹੈ। ਦਿੱਲੀ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਹਾਦਸੇ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਇੱਕ ਪੁਰਾਣਾ ਦਰੱਖਤ ਇੱਕ ਬਾਈਕ ਸਵਾਰ ‘ਤੇ ਡਿੱਗ ਪਿਆ ਸੀ। ਇਸ ਹਾਦਸੇ ਵਿੱਚ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਮਹਿਲਾ ਜ਼ਖਮੀ ਹੋ ਗਈ। ਹਾਦਸੇ ਵਿੱਚ ਇੱਕ ਕਾਰ ਵੀ ਨੁਕਸਾਨੀ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮਲਬੇ ਤੋਂ ਸਾਰਿਆਂ ਨੂੰ ਬਚਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 11 ਲੋਕਾਂ ਵਿੱਚੋਂ 9 ਨੂੰ ਏਮਜ਼ ਟਰਾਮਾ ਸੈਂਟਰ, ਇੱਕ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ਅਤੇ ਇੱਕ ਨੂੰ ਐਲਜੇਪੀਐਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਲਿਆਂਦੇ ਗਏ ਇਨ੍ਹਾਂ ਜ਼ਖਮੀਆਂ ਵਿੱਚੋਂ 6 ਦੀ ਮੌਤ ਹੋ ਗਈ।