ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਦੇ 500 ਕਰੋੜ ਵਿੱਚ ਮੁੱਖ ਮੰਤਰੀ ਵਾਲੇ ਬਿਆਨ ਨੇ ਵਿਵਾਦ ਪੈਦਾ ਕਰ ਦਿੱਤਾ ਹੈ। ਕਾਂਗਰਸ ਪਾਰਟੀ ਨੇ ਵੱਡਾ ਐਕਸ਼ਨ ਲੈਂਦਿਆਂ ਨਵਜੋਤ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਨਵਜੋਤ ਕੌਰ ਨੇ ਦੋ ਦਿਨ ਪਹਿਲਾਂ ਯਾਨੀ ਨਵਜੋਤ ਕੌਰ ਨੇ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਬਿਆਨ ਦਿੱਤਾ ਸੀ ਕਿ ਜੇਕਰ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਂਦਾ ਹੈ, ਤਾਂ ਉਹ ਪਾਰਟੀ ਵਿੱਚ ਸਰਗਰਮ ਹੋ ਜਾਵੇਗੀ। ਅਸੀਂ ਨਤੀਜੇ ਦੇ ਸਕਦੇ ਹਾਂ ਅਤੇ ਪੰਜਾਬ ਨੂੰ ਸੁਨਹਿਰੀ ਸੂਬਾ ਬਣਾ ਸਕਦੇ ਹਾਂ।
ਉਸਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੇ ਅੰਦਰ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਹਰ ਕੋਈ ਮੁੱਖ ਮੰਤਰੀ ਬਣਨ ਲਈ ਮੁਕਾਬਲਾ ਕਰ ਰਿਹਾ ਹੈ। ਉਹ ਪਾਰਟੀ ਨੂੰ ਹਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਾਡੇ ਕੋਲ ਕੋਈ ਪੈਸਾ ਨਹੀਂ ਹੈ, ਅਤੇ ਜੋ ਕੋਈ 500 ਕਰੋੜ ਰੁਪਏ ਵਾਲਾ ਬ੍ਰੀਫਕੇਸ ਦਿੰਦਾ ਹੈ, ਉਸਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਂਦਾ ਹੈ।
ਨਵਜੋਤ ਕੌਰ ਦੇ ਦਾਅਵੇ ਤੋਂ ਬਾਅਦ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਕਾਂਗਰਸ ‘ਤੇ ਹਮਲਾ ਬੋਲਿਆ। ਜਾਖੜ ਨੇ ਕਿਹਾ ਕਿ ਕਾਂਗਰਸ ਵਿੱਚ ਮੁੱਖ ਮੰਤਰੀ ਬਣਨ ਲਈ ਕਈ ਮਾਪਦੰਡ ਹਨ। ਇਨ੍ਹਾਂ ਮਾਪਦੰਡਾਂ ਵਿੱਚੋਂ ਇੱਕ ਹੈ ਸਿੱਖ ਹੋਣਾ, ਜਿਸ ‘ਤੇ ਸਿੱਧੂ ਪੂਰਾ ਉਤਰਦਾ ਹੈ।
