ਬੀਤੇ ਦਿਨ ਗੁਰਦਾਸਪੁਰ ਵਿਖੇ 2 ਪੁਲਿਸ ਮੁਲਾਜ਼ਮਾਂ ਦੋ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੁਣ ਮੁੱਖ ਮੰਤਰੀ ਬਾਹਗਵੰਤ ਮਾਨ ਵੱਲੋਂ ਆਪਣੇ ਐਕਸ ਅਕਾਊਂਟ ‘ਤੋਂ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੇ ਮ੍ਰਿਤਕ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ।
CM ਮਾਨ ਨੇ ਪੋਸਟ ਸਾਂਝੀ ਕਰ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਲਿਖਿਆ ਕਿ ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।
