ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਕੈਬਿਨਟ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਨੇ ਪ੍ਰੈੱਸ ਕਾਨਫਰੰਸ ਦੌਰਾਨ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ ਨਾਲ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਸਕੀਮ ਤਹਿਤ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਦਾ ਭੰਡਾਰ ਹੈ ਅਤੇ ਚੁੱਲ੍ਹਾ ਹਰ ਘਰ ਦਾ ਸੀ.ਏ. ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕਿੱਟ ਵਿੱਚ ਕਣਕ ਦੇ ਨਾਲ 2 ਕਿਲੋ ਮਾਂਹ-ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ’ਚ ਬਜਟ ਸੈਸ਼ਨ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਜਟ ਸੈਸ਼ਨ 6 ਤੋਂ 16 ਮਾਰਚ ਤੱਕ ਚੱਲੇਗਾ ਤੇ ਸਾਰਾ ਬਜਟ ਲੋਕਾਂ ਦੀ ਹਿੱਤ ਨੂੰ ਧਿਆਨ ’ਚ ਰੱਖ ਹੀ ਪੇਸ਼ ਕੀਤਾ ਜਾਵੇਗਾ।
