ਮਿਡਲ ਈਸਟ ਵਿੱਚ ਅਮਰੀਕਾ ਤੇ ਇਜਰਾਈਲ ਦੇ ਈਰਾਨ ਜੰਗ ਦਾ ਅਸਰ ਹੁਣ ਪੰਜਾਬ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਲੋਕ LPG ਗੈਸ ਸਿਲੰਡਰਾਂ ਦੀ ਘਾਟ ਦੇ ਡਰੋਂ ਬੁਕਿੰਗ ਕਰਵਾ ਰਹੇ ਹਨ, ਜਿਸ ਕਰਕੇ ਗੈਸ ਏਜੰਸੀਆਂ ਦੇ ਬਾਹਰ ਲੰਮੀਆਂ-ਲੰਮੀਆਂ ਲਾਈਨਾਂ ਵੇਖਣ ਨੂੰ ਮਿਲ ਰਹੀਆਂ ਹਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਸਾਡੇ ਵਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਪੰਜਾਬ ਵਿੱਚ ਕਿਤੇ ਵੀ ਐਲ.ਪੀ.ਜੀ. ਗੈਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਮਾਖੋਰੀ ਜਾਂ ਬਲੈਕ ਵਿੱਚ ਸਿਲੰਡਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

