ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ। ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ। ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ। ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ।
