ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਣ ਦੀ ਖਬਰ ਸਾਹਮਣੇ ਆਈ ਹੈ। ਲਾਲਜੀਤ ਸਿੰਘ ਭੁੱਲਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ। ਲਾਲਜੀਤ ਸਿੰਘ ਭੁੱਲਰ ਦੇ ਵਿਭਾਗ 2 ਮੰਤਰੀਆਂ ਨੂੰ ਦੇ ਦਿੱਤੇ ਗਏ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਟਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ ਅਤੇ ਮੰਤਰੀ ਡਾ. ਰਵਜੋਤ ਸਿੰਘ ਨੂੰ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
