ਪੰਜਾਬ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਕਣਕ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਗੱਲ ਕਹੀ ਹੈ। ਸੀਐਮ ਨੇ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਸ਼ੇਸ਼ ਤੌਰ ‘ਤੇ ਗਿਰਦਾਵਰੀ ਕਰਵਾਏਗੀ ਤੇ ਫਸਲਾਂ ਦੇ ਨੁਕਸਾਨ ਦੀ ਭਰਪਾਈ ਦੇ ਲਈ ਮੁਆਵਜ਼ਾ ਦੇਵੇਗੀ।
ਦੱਸ ਦੇਈਏ ਪਿਛਲੇ ਇੱਕ-ਦੋ ਹਫ਼ਤਿਆਂ ਦੌਰਾਨ ਪੰਜਾਬ ‘ਚ ਬੇਮੌਸੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਨੁਕਸਾਨ ਹੋਇਆ ਹੈ। ਬੇਮੌਸਮੀ ਬਰਸਾਤ ਕਾਰਨ ਜਿੱਥੇ ਫਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਕਟਾਈ ‘ਚ ਦੇਰੀ ਦੀ ਸੰਭਾਵਨਾ ਵੀ ਹੈ। ਪ੍ਰਭਾਵਿਤ ਇਲਾਕੇ ‘ਚ ਫਸਲ ‘ਚ ਨਮੀਂ ਕਾਰਨ ਕਿਸਾਨਾਂ ਨੂੰ ਕਟਾਈ ਲਈ ਥੋੜ੍ਹ ਹੋਰ ਇੰਤਜ਼ਾਰ ਕਰਨਾ ਪਵੇਗਾ। ਇਸ ਦੌਰਾਨ ਅੱਜ ਤੇ ਆਉਣ ਵਾਲੇ ਦੋ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ।
