ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦਾ ਅੱਜ ਤੀਜਾ ਦਿਨ ਹੈ। ਇਸ ਦੌਰੇ ਦੌਰਾਨ ਅੱਜ ਉਹ ਵੱਖ-ਵੱਖ ਉਦਯੋਗਿਕ ਕੰਪਨੀਆਂ ਨਾਲ ਮੀਟਿੰਗਾਂ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨਾਲ ਵਪਾਰਕ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਨੀਦਰਲੈਂਡ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟ੍ਰੇਡ ਦੇ ਅਧਿਕਾਰੀਆਂ ਨਾਲ ਮੁਲਾਕਾਤ ਵੀ ਕਰਨਗੇ। ਮੁੱਖ ਮੰਤਰੀ ਮਾਨ ਇਸ ਤੋਂ ਬਾਅਦ ਇਕ ਰੋਡ ਸ਼ੋਅ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਭਾਈਚਾਰਕ ਗੱਲਬਾਤ ਹੋਵੇਗੀ।
