ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਉਹ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਰਿ-ਕਾਲ ਕਰਨ ਸੰਬੰਧੀ ਆਪਣਾ ਪੱਖ ਰੱਖਣਗੇ। ਉਹ ਪੰਜਾਬ ਦੇ ਵਿਧਾਇਕਾਂ ਸਮੇਤ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।
