ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਵੋਲਵੋ ਬੱਸਾਂ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 94 ਵਿਧਾਇਕਾਂ ਨਾਲ ਦਿੱਲੀ ਪਹੁੰਚੇ। CM ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਉਹ ਇਕੱਲੇ ਹੀ ਰਾਸ਼ਟਰਪਤੀ ਨੂੰ ਮਿਲੇ। ਸਾਰੇ ਵਿਧਾਇਕ ਰੇਲ ਭਵਨ ਦੇ ਬਾਹਰ ਰੁਕੇ ਹਨ ਅਤੇ ਬਾਗੀ ਸਾਂਸਦਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।
