ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਦਾ ਅੱਜ ਤੀਜਾ ਦਿਨ ਹੈ। ਮੁੱਖ ਮੰਤਰੀ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸੋਧ 2026 ਲਾਗੂ ਹੋਣ ਤੋਂ ਬਾਅਦ ਪੰਜਾਬ ਭਰ ਵਿੱਚ ਯਾਤਰਾ ਕਰ ਰਹੇ ਹਨ।

ਅੱਜ ਯਾਤਰਾ ਬਠਿੰਡਾ, ਤਲਵੰਡੀ ਸਾਬੋ, ਸਰਦੂਲਗੜ੍ਹ, ਮਾਨਸਾ ਅਤੇ ਬਰਨਾਲਾ ਵਿੱਚੋਂ ਲੰਘੇਗੀ। ਮੁੱਖ ਮੰਤਰੀ ਮਾਨ ਤਲਵੰਡੀ ਸਾਬੋ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣਗੇ। ਉਹ ਸੁਨਾਮ ਵਿੱਚ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਵੀ ਮੱਥਾ ਟੇਕਣਗੇ। ਯਾਤਰਾ ਬਠਿੰਡਾ ਤੋਂ ਸਵੇਰੇ 10 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ ਨੂੰ ਸੰਗਰੂਰ ਵਿੱਚ ਸਮਾਪਤ ਹੋਵੇਗੀ।
