ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਪ੍ਰੀਸ਼ਦ ਚੋਣਾਂ ਦਾ ਐਲਾਨ ਕੀਤਾ ਜਾਵੇਗਾ। ਰਾਜ ਚੋਣ ਅਧਿਕਾਰੀ ਰਾਜ ਕਮਲ ਚੌਧਰੀ ਨੇ ਇਸ ਮਾਮਲੇ ‘ਤੇ ਪ੍ਰੈਸ ਕਾਨਫਰੰਸ ਬੁਲਾਈ ਹੈ। ਚੋਣ ਅਧਿਕਾਰੀ ਦੁਪਹਿਰ 3:30 ਵਜੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ।
ਅਧਿਕਾਰਤ ਸੂਤਰਾਂ ਅਨੁਸਾਰ, ਅੱਜ ਦੁਪਹਿਰ ਬਾਅਦ ਚੋਣ ਪ੍ਰੋਗਰਾਮ ਜਾਰੀ ਹੁੰਦੇ ਹੀ ਸੂਬੇ ਭਰ ਵਿੱਚ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਵੇਗਾ। ਇਨ੍ਹਾਂ ਚੋਣਾਂ ਨੂੰ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ‘ਸੈਮੀਫਾਈਨਲ’ ਮੰਨਿਆ ਜਾ ਰਿਹਾ ਹੈ। ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪਹਿਲਾਂ ਹੀ ਮੁਕੰਮਲ ਕਰ ਲਿਆ ਹੈ।
