ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਪਰਿਵਾਰ ਨਾਲ ਬਿਹਾਰ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਅਤੇ ਜ਼ੁਲਮ ਵਿਰੁੱਧ ਲੜਾਈ ਇੱਥੋਂ ਸ਼ੁਰੂ ਹੋਈ ਸੀ। ਉਨ੍ਹਾਂ ਕਿਹਾ ਕਿ ਅੱਜ ਇੱਥੇ ਆ ਕੇ ਉਨ੍ਹਾਂ ਨੇ ਅਸ਼ੀਰਵਾਦ ਮੰਗਿਆ ਅਤੇ ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰੇ ਲਈ ਅਰਦਾਸ ਕੀਤੀ।
