ਅਫਗਾਨਿਸਤਾਨ ਵਿਰੁੱਧ ਟੈਸਟ ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਆਲਰਾਊਂਡਰ ਰਵਿੰਦਰ ਜਡੇਜਾ ਨੂੰ ਟੈਸਟ ਅਤੇ ਵਨਡੇ ਟੀਮ ਤੋਂ ਆਰਾਮ ਦਿੱਤਾ ਗਿਆ ਹੈ। ਵਿਕਟਕੀਪਰ-ਬੱਲੇਬਾਜ਼ ਈਸ਼ਾਨ ਕਿਸ਼ਨ ਦੀ ਵਨਡੇ ਟੀਮ ਵਿੱਚ ਵਾਪਸੀ ਹੋਈ ਹੈ। ਇਸ ਦੌਰਾਨ, ਮਾਨਵ ਸੁਥਾਰ, ਗੁਰਨੂਰ ਬਰਾੜ ਅਤੇ ਹਰਸ਼ ਦੂਬੇ ਨੂੰ ਪਹਿਲੀ ਵਾਰ ਭਾਰਤੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

ਅਫਗਾਨਿਸਤਾਨ 6 ਜੂਨ ਤੋਂ ਭਾਰਤ ਦਾ ਦੌਰਾ ਕਰੇਗਾ, ਜਿੱਥੇ ਦੋਵੇਂ ਟੀਮਾਂ ਇੱਕ ਟੈਸਟ ਅਤੇ ਤਿੰਨ ਵਨਡੇ ਖੇਡਣਗੀਆਂ। ਵਨਡੇ ਮੈਚ 14, 17 ਅਤੇ 20 ਜੂਨ ਨੂੰ ਧਰਮਸ਼ਾਲਾ, ਲਖਨਊ ਅਤੇ ਚੇਨਈ ਵਿੱਚ ਖੇਡੇ ਜਾਣਗੇ।

ਭਾਰਤੀ ਟੈਸਟ ਟੀਮ: ਸ਼ੁਭਮਨ ਗਿੱਲ (ਕਪਤਾਨ), ਕੇਐਲ ਰਾਹੁਲ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਸਾਈ ਸੁਦਰਸ਼ਨ, ਰਿਸ਼ਭ ਪੰਤ, ਦੇਵਦੱਤ ਪਡਿੱਕਲ, ਨਿਤੀਸ਼ ਕੁਮਾਰ ਰੈਡੀ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨ, ਮਾਨਵ ਸੁਥਾਰ, ਗੁਰਨੂਰ ਬਰਾੜ, ਹਰਸ਼ ਦੂਬੇ ਅਤੇ ਧਰੁਵ ਜੁਰੇਲ।
ਭਾਰਤੀ ਵਨਡੇ ਟੀਮ: ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਉਪ-ਕਪਤਾਨ), ਕੇਐਲ ਰਾਹੁਲ, ਅਰਸ਼ਦੀਪ ਸਿੰਘ, ਈਸ਼ਾਨ ਕਿਸ਼ਨ, ਹਾਰਦਿਕ ਪੰਡਯਾ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਪ੍ਰਸਿਧ ਕ੍ਰਿਸ਼ਨਾ, ਪ੍ਰਿੰਸ ਯਾਦਵ, ਗੁਰਨੂਰ ਦੁਆਰ।
