Sports News : ਪੰਜਾਬ ਦੇ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਨੇ ਰਾਂਚੀ ਵਿੱਚ ਹੋਏ ਫੈਡਰੇਸ਼ਨ ਕੱਪ 2026 ਵਿੱਚ ਇਤਿਹਾਸ ਰਚ ਦਿੱਤਾ। ਗੁਰਿੰਦਰਵੀਰ ਨੇ ਪੁਰਸ਼ਾਂ ਦੀ 100 ਮੀਟਰ ਦੌੜ ਵਿੱਚ ਸੋਨ ਤਗਮਾ ਜਿੱਤਦੇ ਹੋਏ ਨਵਾਂ ਰਾਸ਼ਟਰੀ ਰਿਕਾਰਡ ਆਪਣੇ ਨਾਮ ਕਰ ਲਿਆ। ਉਨ੍ਹਾਂ ਨੇ ਇਹ ਦੌੜ ਸਿਰਫ 10.09 ਸਕਿੰਟ ਵਿੱਚ ਪੂਰੀ ਕੀਤੀ, ਜਿਸ ਨਾਲ ਉਹ 10.10 ਸਕਿੰਟ ਤੋਂ ਘੱਟ ਸਮੇਂ ਵਿੱਚ ਦੌੜ ਪੂਰੀ ਕਰਨ ਵਾਲੇ ਪਹਿਲੇ ਭਾਰਤੀ ਐਥਲੀਟ ਬਣ ਗਏ ਹਨ।
ਰਾਂਚੀ ਦੇ ਬਿਰਸਾ ਮੁੰਡਾ ਸਟੇਡੀਅਮ ਵਿੱਚ ਹੋਈ ਇਸ ਦੌੜ ਦੌਰਾਨ ਗੁਰਿੰਦਰਵੀਰ ਦੀ ਰਫ਼ਤਾਰ ਦੇ ਸਾਹਮਣੇ ਹੋਰ ਦੌੜਾਕ ਪਿੱਛੇ ਰਹਿ ਗਏ। ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਦਰਸ਼ਨ ਨੇ ਭਾਰਤੀ ਐਥਲੈਟਿਕਸ ਵਿੱਚ ਨਵਾਂ ਮਾਈਲਸਟੋਨ ਸੈੱਟ ਕੀਤਾ ਹੈ।
ਗੁਰਿੰਦਰਵੀਰ ਸਿੰਘ ਦੀ ਇਸ ਇਤਿਹਾਸਕ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਇਸ ਹੋਣਹਾਰ ਪੁੱਤ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਦੱਸਣਯੋਗ ਹੈ ਕਿ ਗੁਰਿੰਦਰਵੀਰ ਭਾਰਤੀ ਨੇਵੀ ਨਾਲ ਵੀ ਜੁੜੇ ਹੋਏ ਹਨ ਅਤੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀ ਇਹ ਉਪਲਬਧੀ ਭਾਰਤੀ ਖੇਡ ਇਤਿਹਾਸ ਵਿੱਚ ਇੱਕ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ।
