ਜੇਕਰ ਤੁਸੀਂ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਹੋ, ਤਾਂ ਤੁਹਾਡੇ ਲਈ ਚੰਗੀ ਖ਼ਬਰ ਹੈ। ਭਾਰਤ ਸੰਚਾਰ ਨਿਗਮ ਲਿਮਿਟੇਡ (BSNL) ਨੇ 100 ਅਹੁਦਿਆਂ ‘ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ।
ਖਾਲੀ ਅਸਾਮੀਆਂ:
ਇਸ ਭਰਤੀ ਮੁਹਿੰਮ ਤਹਿਤ ਕੁੱਲ 100 ਅਸਾਮੀਆਂ ਭਰੀਆਂ ਜਾਣਗੀਆਂ।
ਅਰਜ਼ੀ ਦੀ ਆਖ਼ਰੀ ਤਾਰੀਖ:
ਉਮੀਦਵਾਰ 2026 ਤੱਕ ਨਿਰਧਾਰਿਤ ਮਿਤੀ ਅਨੁਸਾਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।
ਯੋਗਤਾ:
ਮਾਨਤਾ ਪ੍ਰਾਪਤ ਸੰਸਥਾ ਜਾਂ ਯੂਨੀਵਰਸਿਟੀ ਤੋਂ ਇਲੈਕਟ੍ਰਾਨਿਕਸ, ਕੰਪਿਊਟਰ ਸਾਇੰਸ, ਆਈਟੀ, ਇਲੈਕਟ੍ਰਿਕਲ, ਕਮਿਊਨੀਕੇਸ਼ਨ ਜਾਂ ਇਸ ਨਾਲ ਸਬੰਧਤ ਵਿਸ਼ਿਆਂ ਵਿੱਚ ਡਿਗਰੀ ਜਾਂ ਪੋਸਟ ਗ੍ਰੈਜੂਏਸ਼ਨ ਕਰਨ ਵਾਲੇ ਉਮੀਦਵਾਰ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ।
ਉਮਰ ਸੀਮਾ:
ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 20 ਸਾਲ ਅਤੇ ਵੱਧ ਤੋਂ ਵੱਧ 30 ਸਾਲ ਹੋਣੀ ਚਾਹੀਦੀ ਹੈ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਦਿੱਤੀ ਜਾਵੇਗੀ।
ਤਨਖਾਹ:
ਚੁਣੇ ਗਏ ਉਮੀਦਵਾਰਾਂ ਨੂੰ ਹਰ ਮਹੀਨੇ 45,000 ਤੋਂ 55,000 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ, ਨਾਲ ਹੀ ਹੋਰ ਭੱਤੇ ਵੀ ਲਾਗੂ ਹੋਣਗੇ।
ਇਸ ਤਰ੍ਹਾਂ ਕਰੋ ਅਪਲਾਈ:
ਚਾਹਵਾਨ ਉਮੀਦਵਾਰ BSNL ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਨਲਾਈਨ ਅਰਜ਼ੀ ਭਰ ਸਕਦੇ ਹਨ।
