ਜੇਕਰ ਤੁਸੀਂ ਬੈਂਕਿੰਗ ਖੇਤਰ ਵਿੱਚ ਸਰਕਾਰੀ ਨੌਕਰੀ ਕਰਨ ਦਾ ਸੁਪਨਾ ਦੇਖ ਰਹੇ ਹੋ, ਤਾਂ ਤੁਹਾਡੇ ਲਈ ਵੱਡੀ ਖੁਸ਼ਖਬਰੀ ਹੈ। ਸਟੇਟ ਬੈਂਕ ਆਫ ਇੰਡੀਆ (SBI) ਨੇ ਪ੍ਰੋਬੇਸ਼ਨਰੀ ਅਫਸਰ (PO) ਦੀਆਂ 1,500 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇੱਛੁਕ ਉਮੀਦਵਾਰ SBI ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ।
ਅਸਾਮੀਆਂ ਦੀ ਗਿਣਤੀ
ਇਸ ਭਰਤੀ ਰਾਹੀਂ ਕੁੱਲ 1,500 ਪ੍ਰੋਬੇਸ਼ਨਰੀ ਅਫਸਰਾਂ ਦੀ ਭਰਤੀ ਕੀਤੀ ਜਾਵੇਗੀ।
ਅਰਜ਼ੀ ਦੀ ਆਖਰੀ ਤਰੀਖ
ਉਮੀਦਵਾਰ 8 ਜੁਲਾਈ 2026 ਤੱਕ ਆਪਣੀ ਅਰਜ਼ੀ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਆਖਰੀ ਸਮੇਂ ਦੀ ਭੀੜ ਤੋਂ ਬਚਣ ਲਈ ਸਮੇਂ ਸਿਰ ਅਪਲਾਈ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਸਿੱਖਿਆ ਯੋਗਤਾ
ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਣਾ ਲਾਜ਼ਮੀ ਹੈ। ਫਾਈਨਲ ਸਾਲ ਦੇ ਵਿਦਿਆਰਥੀ ਵੀ ਨਿਰਧਾਰਿਤ ਸ਼ਰਤਾਂ ਦੇ ਅਧੀਨ ਅਰਜ਼ੀ ਦੇ ਸਕਦੇ ਹਨ।
ਉਮਰ ਸੀਮਾ
ਅਰਜ਼ੀ ਦੇਣ ਵਾਲੇ ਉਮੀਦਵਾਰ ਦੀ ਉਮਰ 21 ਤੋਂ 30 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਹਾਲਾਂਕਿ, ਸਰਕਾਰੀ ਨਿਯਮਾਂ ਅਨੁਸਾਰ ਰਾਖਵੇਂ ਵਰਗਾਂ ਦੇ ਉਮੀਦਵਾਰਾਂ ਨੂੰ ਉਮਰ ਵਿੱਚ ਛੋਟ ਵੀ ਦਿੱਤੀ ਜਾਵੇਗੀ।
ਤਨਖ਼ਾਹ
ਚੁਣੇ ਗਏ ਉਮੀਦਵਾਰਾਂ ਨੂੰ ₹48,480 ਤੋਂ ₹85,920 ਤੱਕ ਦੀ ਮਹੀਨਾਵਾਰ ਤਨਖ਼ਾਹ ਅਤੇ ਹੋਰ ਭੱਤੇ ਦਿੱਤੇ ਜਾਣਗੇ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ SBI ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਨਲਾਈਨ ਅਰਜ਼ੀ ਭਰ ਸਕਦੇ ਹਨ। ਅਰਜ਼ੀ ਭਰਨ ਤੋਂ ਪਹਿਲਾਂ ਅਧਿਕਾਰਤ ਨੋਟੀਫਿਕੇਸ਼ਨ ਧਿਆਨ ਨਾਲ ਪੜ੍ਹਨਾ ਯਕੀਨੀ ਬਣਾਓ।
