CM ਮਾਨ ਨੇ ਭਲਕੇ ਸੱਦੀ ਕੈਬਨਿਟ ਮੀਟਿੰਗ, ਕਈ ਅਹਿਮ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 21 ਜੁਲਾਈ ਨੂੰ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਦੁਪਹਿਰ 12 ਵਜੇ ਹੋਵੇਗੀ।
ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਮੀਟਿੰਗ ਦਾ ਅਧਿਕਾਰਕ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਈ ਮਹੱਤਵਪੂਰਨ ਮਸਲਿਆਂ ‘ਤੇ ਚਰਚਾ ਹੋ ਸਕਦੀ ਹੈ ਅਤੇ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਮਿਲ ਸਕਦੀ ਹੈ।
ਸੂਤਰਾਂ ਮੁਤਾਬਕ, ਮੀਟਿੰਗ ਵਿੱਚ ਨਵੀਆਂ ਸਰਕਾਰੀ ਭਰਤੀਆਂ, ਲੋਕ-ਭਲਾਈ ਨਾਲ ਜੁੜੀਆਂ ਨਵੀਆਂ ਯੋਜਨਾਵਾਂ ਅਤੇ ਹੋਰ ਪ੍ਰਸ਼ਾਸਨਿਕ ਪ੍ਰਸਤਾਵਾਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਨੂੰ ਲੈ ਕੇ ਸਰਕਾਰ ਆਪਣੀ ਰਣਨੀਤੀ ਵੀ ਤੈਅ ਕਰ ਸਕਦੀ ਹੈ।
ਕੈਬਨਿਟ ਮੀਟਿੰਗ ਦੇ ਫ਼ੈਸਲਿਆਂ ‘ਤੇ ਸੂਬੇ ਭਰ ਦੀ ਨਜ਼ਰ ਰਹੇਗੀ, ਕਿਉਂਕਿ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਲੋਕ ਹਿੱਤ ਨਾਲ ਸਬੰਧਤ ਕਈ ਅਹਿਮ ਐਲਾਨ ਕਰ ਸਕਦੀ ਹੈ।
