ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਜੰਤਰ-ਮੰਤਰ ‘ਤੇ ਪੇਪਰ ਲੀਕ ਦੇ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਸ਼ਾਂਤੀਪੂਰਨ ਸੀ, ਪਰ ਇਸ ਦਾ ਹਿੰਸਕ ਹੋ ਜਾਣਾ ਦੁੱਖਦਾਈ ਹੈ। ਉਨ੍ਹਾਂ ਜ਼ਖ਼ਮੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜਤਾਈ।
ਸਲਮਾਨ ਖਾਨ ਨੇ ਕਿਹਾ ਕਿ ਪੇਪਰ ਲੀਕ ਇੱਕ ਬਹੁਤ ਗੰਭੀਰ ਸਮੱਸਿਆ ਹੈ ਅਤੇ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਦੇਸ਼ ਦੇ ਨੌਜਵਾਨ ਬਿਹਤਰ ਸਿੱਖਿਆ ਪ੍ਰਣਾਲੀ ਦੀ ਮੰਗ ਲਈ ਇਕੱਠੇ ਹੋਏ ਹਨ। ਉਨ੍ਹਾਂ ਵਿਦਿਆਰਥੀਆਂ ਦੀ ਦਲੇਰੀ ਅਤੇ ਸਿੱਖਿਆ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਅੰਦੋਲਨ ਸਹੀ ਦਿਸ਼ਾ ਵਿੱਚ ਚੁੱਕਿਆ ਗਿਆ ਕਦਮ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਮੁੱਦਾ ਵਿਦਿਆਰਥੀਆਂ ਅਤੇ ਸਿੱਖਿਆ ਪ੍ਰਣਾਲੀ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਨੂੰ ਰਾਜਨੀਤਿਕ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ। ਸਲਮਾਨ ਨੇ ਉਮੀਦ ਜਤਾਈ ਕਿ ਸਰਕਾਰ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਢੁੱਕਵੇਂ ਕਦਮ ਚੁੱਕੇਗੀ।
ਆਪਣੇ ਸੰਦੇਸ਼ ਦੇ ਅੰਤ ਵਿੱਚ ਸਲਮਾਨ ਖਾਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਿੱਖਿਆ ਦੇਸ਼ ਵਿੱਚ ਇੱਕ ਨਵਾਂ ਟ੍ਰੈਂਡ ਬਣੇ ਅਤੇ ਭਾਰਤ ਭਵਿੱਖ ਵਿੱਚ ਦੁਨੀਆ ਲਈ ਇੱਕ ਵੱਡਾ ਐਜੂਕੇਸ਼ਨ ਹੱਬ ਬਣੇ।
