ਪੰਜਾਬ ਵਿੱਚ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਅਹਿਮ ਖ਼ਬਰ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਫਿਜ਼ੀਕਲ ਟ੍ਰੇਨਿੰਗ ਇੰਸਟ੍ਰਕਟਰ (PTI) ਦੀਆਂ 2,000 ਖਾਲੀ ਅਸਾਮੀਆਂ ਭਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ’ਤੇ ਚੋਣ ਤੋਂ ਬਾਅਦ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਨਿਯੁਕਤੀ ਕੀਤੀ ਜਾਵੇਗੀ।
ਕੌਣ ਕਰ ਸਕਦਾ ਹੈ ਅਪਲਾਈ?
ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਜਾਂ 12ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਫਿਜ਼ੀਕਲ ਐਜੂਕੇਸ਼ਨ ਵਿੱਚ C.P.Ed. ਸਰਟੀਫਿਕੇਟ ਜਾਂ ਸਬੰਧਤ ਡਿਪਲੋਮਾ/ਡਿਗਰੀ ਦੀ ਯੋਗਤਾ ਵੀ ਲਾਜ਼ਮੀ ਹੈ।
ਉਮੀਦਵਾਰ ਲਈ 10ਵੀਂ ਪੱਧਰ ਤੱਕ ਪੰਜਾਬੀ ਭਾਸ਼ਾ ਪੜ੍ਹੀ ਹੋਣੀ ਵੀ ਜ਼ਰੂਰੀ ਸ਼ਰਤ ਰੱਖੀ ਗਈ ਹੈ।
ਉਮਰ ਹੱਦ
PTI ਭਰਤੀ ਲਈ ਉਮੀਦਵਾਰ ਦੀ ਉਮਰ 18 ਤੋਂ 37 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰਾਖਵੇਂ ਵਰਗਾਂ ਦੇ ਉਮੀਦਵਾਰਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਉਮਰ ਹੱਦ ਵਿੱਚ ਛੋਟ ਮਿਲੇਗੀ।
ਕਿਵੇਂ ਕਰਨਾ ਹੈ ਅਪਲਾਈ?
ਉਮੀਦਵਾਰਾਂ ਨੂੰ ਆਨਲਾਈਨ ਅਰਜ਼ੀ ਦੇਣੀ ਹੋਵੇਗੀ। ਅਰਜ਼ੀ ਭਰਦੇ ਸਮੇਂ ਰਜਿਸਟ੍ਰੇਸ਼ਨ, ਲੋੜੀਂਦੇ ਦਸਤਾਵੇਜ਼ ਅਪਲੋਡ ਕਰਨ ਅਤੇ ਨਿਰਧਾਰਤ ਫੀਸ ਜਮ੍ਹਾਂ ਕਰਵਾਉਣੀ ਹੋਵੇਗੀ। ਫੋਟੋ ਅਤੇ ਦਸਤਖ਼ਤ ਵੀ ਅਪਲੋਡ ਕਰਨੇ ਪੈਣਗੇ।
ਫਾਰਮ ਸਬਮਿਟ ਕਰਨ ਤੋਂ ਪਹਿਲਾਂ ਸਾਰੀ ਜਾਣਕਾਰੀ ਧਿਆਨ ਨਾਲ ਚੈੱਕ ਕਰਨਾ ਜ਼ਰੂਰੀ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਦੇ ਅੰਤਿਮ ਪੜਾਅ ਵਿੱਚ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ।
ਉਮੀਦਵਾਰਾਂ ਨੂੰ ਅਪਲਾਈ ਕਰਨ ਤੋਂ ਪਹਿਲਾਂ ਅਧਿਕਾਰਤ ਭਰਤੀ ਨੋਟੀਫਿਕੇਸ਼ਨ ਵਿੱਚ ਦਿੱਤੀਆਂ ਯੋਗਤਾ, ਫੀਸ, ਮਹੱਤਵਪੂਰਨ ਤਰੀਕਾਂ ਅਤੇ ਹੋਰ ਸ਼ਰਤਾਂ ਜ਼ਰੂਰ ਪੜ੍ਹ ਲੈਣੀਆਂ ਚਾਹੀਦੀਆਂ ਹਨ।
