ਹਰਿਆਣਾ ਵਿੱਚ ਸਫਾਈ ਕਰਮਚਾਰੀਆਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਚੱਲ ਰਹੀ ਹੜਤਾਲ ਖ਼ਿਲਾਫ਼ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਸ਼ਹਿਰੀ ਸਥਾਨਕ ਸਰਕਾਰ ਵਿਭਾਗ ਵੱਲੋਂ ਕੰਮ ’ਤੇ ਵਾਪਸ ਆਉਣ ਲਈ ਦਿੱਤੀ ਅੰਤਿਮ ਚੇਤਾਵਨੀ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਪੇਰੋਲ ਅਤੇ ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ ਨਾਲ ਜੁੜੇ 30 ਕਰਮਚਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਸਫਾਈ ਕਰਮਚਾਰੀ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਹੜਤਾਲ ’ਤੇ ਹਨ।
ਸਰਕਾਰ ਵੱਲੋਂ ਕਰਮਚਾਰੀਆਂ ਨੂੰ ਹੜਤਾਲ ਖ਼ਤਮ ਕਰਕੇ ਡਿਊਟੀ ’ਤੇ ਵਾਪਸ ਆਉਣ ਲਈ ਅੰਤਿਮ ਚੇਤਾਵਨੀ ਦਿੱਤੀ ਗਈ ਸੀ। ਇਸ ਤੋਂ ਬਾਅਦ ਵੀ ਹੜਤਾਲ ਜਾਰੀ ਰਹਿਣ ਕਾਰਨ ਵਿਭਾਗ ਨੇ ਕਾਰਵਾਈ ਕੀਤੀ ਹੈ।
