ਹਰਿਆਣਾ ਸਰਕਾਰ ਨੇ ਸੂਬੇ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 16 IAS ਅਤੇ 10 HCS ਅਧਿਕਾਰੀਆਂ ਸਮੇਤ ਕੁੱਲ 26 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਨਵੀਆਂ ਤਾਇਨਾਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਇਸ ਫੇਰਬਦਲ ਤਹਿਤ ਕਈ ਸੀਨੀਅਰ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦੇਣ ਦੇ ਨਾਲ-ਨਾਲ ਕੁਝ ਅਧਿਕਾਰੀਆਂ ਨੂੰ ਵਾਧੂ ਚਾਰਜ ਵੀ ਸੌਂਪੇ ਗਏ ਹਨ। ਸਰਕਾਰ ਵੱਲੋਂ ਇਹ ਤਬਦੀਲੀ ਪ੍ਰਸ਼ਾਸਨਿਕ ਕੰਮਕਾਜ ਵਿੱਚ ਬਿਹਤਰ ਤਾਲਮੇਲ ਅਤੇ ਵਿਭਾਗੀ ਕਾਰਗੁਜ਼ਾਰੀ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ।
ਜੇ. ਗਣੇਸ਼ਨ ਨੂੰ ਕਈ ਅਹਿਮ ਜ਼ਿੰਮੇਵਾਰੀਆਂ
ਤਬਾਦਲਾ ਸੂਚੀ ਵਿੱਚ ਜੇ. ਗਣੇਸ਼ਨ ਨੂੰ ਕਈ ਮਹੱਤਵਪੂਰਨ ਅਹੁਦਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁਕੁਲ ਨੂੰ ਵੀ ਅਹਿਮ ਵਿਭਾਗਾਂ ਨਾਲ ਸਬੰਧਤ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਸਰਕਾਰ ਦੇ ਹੁਕਮਾਂ ਮੁਤਾਬਕ ਸਾਰੇ ਅਧਿਕਾਰੀਆਂ ਨੂੰ ਆਪਣੀ ਨਵੀਂ ਤਾਇਨਾਤੀ ’ਤੇ ਤੁਰੰਤ ਪ੍ਰਭਾਵ ਨਾਲ ਕੰਮ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
