ਪੰਜਾਬ ’ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਇਸੇ ਦਰਮਿਆਨ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਅਨੁਸਾਰ ਅੱਜ ਮੀਂਹ ਦੀ ਤੀਬਰਤਾ ਘੱਟ ਜਾਵੇਗੀ, ਸਿਰਫ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ ਤੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ’ਚ ਕਿਤੇ-ਕਿਤੇ ਮੀਂਹ ਪਵੇਗਾ।
19 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ’ਚ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਉੱਥੇ ਹੀ 20-21 ਸਤੰਬਰ ਨੂੰ ਪੂਰੇ ਪੰਜਾਬ ’ਚ ਮੌਸਮ ਖੁਸ਼ਕ ਰਹੀੇਗਾ।
