ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਇੰਡੋਰ ਸਟੇਡੀਅਮ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ‘ਆਮ ਆਦਮੀ ਪਾਰਟੀ’ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਸ ਤੋਂ ਕਿਤੇ ਵੱਧ ਕੰਮ ਕਰਕੇ ਦਿਖਾਇਆ ਹੈ।
ਉਨ੍ਹਾਂ ਕਿਹਾ ਕਿ ਸਿਰਫ਼ ਜੋ ਕਿਹਾ ਸੀ, ਉਹ ਨਹੀਂ ਕੀਤਾ, ਸਗੋਂ ਕਈ ਅਜਿਹੇ ਕੰਮ ਕੀਤੇ, ਜੋ ਕਿਹਾ ਹੀ ਨਹੀਂ ਸੀ। ਸਰਕਾਰ ਬਣਨ ਤੋਂ ਪਹਿਲਾਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀ ਇੱਕ ਅਕਤੂਬਰ ਨੂੰ ਫਿਰ ਫੋਨ ਦੀ ਟੂੰ ਟੂੰ ਘੰਟੀ ਵੱਜੇਗੀ ਅਤੇ ਔਰਤਾਂ ਦੇ ਖਾਤੇ ਵਿੱਚ ਪੈਸੇ ਟਰਾਂਸਫਰ ਹੋ ਜਾਣਗੇ।
ਟੋਲ ਬੰਦ ਕਰਨ ਨਾਲ ਲੋਕਾਂ ਨੂੰ ਹੋ ਰਹੀ ਬਚਤ
ਉਨ੍ਹਾਂ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ। ਪੰਜਾਬੀਆਂ ਦਾ 64 ਲੱਖ ਰੁਪਏ ਰੋਜ਼ਾਨਾ ਬਚਦਾ ਹੈ। ਟੋਲ ਪਲਾਜ਼ਾ ਬੰਦ ਹੋਣ ਦੇ ਬਾਵਜੂਦ ਸੜਕਾਂ ਨੂੰ ਟੁੱਟਣ ਨਹੀਂ ਦਿੱਤਾ।
