ਪੰਜਾਬ ਵਿਚ ਮੀਂਹ ਪੈਣ ਦੇ ਆਸਾਰ ਹਨ ਤੇ IMD ਵੱਲੋਂ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਜਾਰੀ ਕੀਤੀ ਗਈ ਹੈ। ਦਰਅਸਲ 3 ਜ਼ਿਲ੍ਹਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਪੰਜਾਬ ਤੇ ਚੰਡੀਗੜ੍ਹ ਵਿਚ ਮੌਸਮ ਬਦਲ ਗਿਆ ਹੈ। ਸੂਬੇ ਵਿਚ ਹੋਈ ਗੜ੍ਹੇਮਾਰੀ ਤੇ ਪਹਾੜੀ ਇਲਾਕਿਆਂ ਵਿਚ ਮੀਂਹ ਦੇ ਅਸਰ ਨਾਲ ਪੰਜਾਬ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦਾ ਔਸਤ ਅਧਿਕਤਮ ਤਾਪਮਾਨ 1.2 ਡਿਗਰੀ ਡਿੱਗ ਕੇ ਸਾਧਾਰਨ ਤੋਂ 2.3 ਡਿਗਰੀ ਹੇਠਾਂ ਪਹੁੰਚ ਗਿਆ ਹੈ।
ਬਠਿੰਡਾ ਵਿਚ ਸਭ ਤੋਂ ਵੱਧ 34.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਜਦੋਂ ਕਿ ਚੰਡੀਗੜ੍ਹ ਵਿਚ ਅਧਿਕਤਮ ਤਾਪਮਾਨ 31.2 ਡਿਗਰੀ ਰਿਹਾ। ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਵਿਚ ਵੀ ਇਸੇ ਤਰ੍ਹਾਂ ਦਾ ਮੌਸਮ ਰਹੇਗਾ। 14 ਅਕਤੂਬਰ ਤੱਕ ਕੁਝ ਥਾਵਾਂ ‘ਤੇ ਹਲਕਾ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਆਸਮਾਨ ਵਿਚ ਬੱਦਲ ਛਾਏ ਰਹਿ ਸਕਦੇ ਹਨ ਤੇ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਦੂਜੇ ਪਾਸੇ 15 ਤੋਂ 21 ਅਕਤੂਬਰ ਦੌਰਾਨ ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਉੱਤਰ-ਪੱਛਮ ਭਾਰਤ ਦੇ ਮੌਸਮ ਵਿਚ ਫਿਰ ਬਦਲਾਅ ਆਉਣ ਦੇ ਆਸਾਰ ਹਨ।
ਮੌਸਮ ਵਿਭਾਗ ਨੇ ਦੋਵੇਂ ਦਿਨ ਗਰਜ-ਚਮਕ ਤੇ ਬਿਜਲੀ ਡਿਗਣ ਦੇ ਨਾਲ ਤੇਜ਼ ਹਾਵਾਵਾਂ ਦੀ ਚੇਤਾਵਨੀ ਦਿੱਤੀ ਗਈ ਹੈ। ਅਜਿਹੇ ਵਿਚ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ, ਦਰੱਖਤਾਂ ਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ।
