ਅੰਮ੍ਰਿਤਸਰ ਏਅਰਪੋਰਟ ਨੇੜੇ ਡ੍ਰੋਨ ਐਕਟੀਵਿਟੀ ਦੇਖੀ ਗਈ ਹੈ। ਇਲਾਕੇ ਵਿਚ 3 ਡ੍ਰੋਨ ਦੇਖੇ ਗਏ ਹਨ। ਡਰੋਨ ਐਕਟੀਵਿਟੀ ਮਗਰੋਂ 3 ਫਲਾਈਟਾਂ ਡਾਇਵਰਟ ਕੀਤੀਆਂ ਗਈਆਂ ਹਨ। ਦਿੱਲੀ ਤੋਂ ਚੰਡੀਗੜ੍ਹ ਤੱਕ ਉਡਾਣਾਂ ਡਾਇਵਰਟ ਕੀਤੀਆਂ ਗਈਆਂ ਹਨ ਤੇ ਹਵਾਈ ਅੱਡੇ ‘ਤੇ ਸੁਰੱਖਿਆ ਵਧਾਈ ਗਈ ਹੈ।
ਦੱਸ ਦੇਈਏ ਕਿ ਅੰਮ੍ਰਿਤਸਰ ਨੇੜੇ ਰਾਜਾਸਾਂਸੀ ਇਲਾਕੇ ਵਿਚ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਨੇੜੇ ਡ੍ਰੋਨ ਦੇਖੇ ਗਏ ਹਨ ਜਿਸ ਕਰਕੇ ਚੌਕਸੀ ਵਧਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਏਅਰ ਇੰਡੀਆ ਦੀ ਉਡਾਣ AI-855 ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ। ਡ੍ਰੋਨ ਐਕਟੀਵਿਟੀ ਦੀ ਸੂਚਨਾ ਮਿਲਣ ਮਗਰੋਂ ਫਲਾਈਟ ਨੂੰ ਅੰਮ੍ਰਿਤਸਰ ਲੈਂਡ ਕਰਾਉਣ ਦੀ ਬਜਾਏ ਵਾਪਸ ਦਿੱਲੀ ਭੇਜ ਦਿੱਤਾ ਗਿਆ।
ਇਸੇ ਤਰ੍ਹਾਂ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਇੰਡੀਗੋ ਦੀ ਉਡਾਣ 6E-5028 ਨੂੰ ਵੀ ਡਾਇਵਰਟ ਕਰ ਦਿੱਤਾ ਗਿਆ। ਫਲਾਈਟ ਨੂੰ ਚੰਡੀਗੜ੍ਹ ਵਲ ਮੋੜ ਦਿੱਤਾ ਗਿਆ। ਤੀਜੀ ਉਡਾਣ ਜਿਹੜੀ ਕਿ ਮਲੇਸ਼ੀਆ ਏਅਰਲਾਈਨਜ਼ ਦੀ MH-118 ਸੀ ਜੋ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਪਹੁੰਚਣ ਵਾਲੀ ਸੀ ਉਸ ਨੂੰ ਅੰਮ੍ਰਿਤਸਰ ਦੀ ਬਜਾਏ ਦਿੱਲੀ ਵੱਲ ਡਾਇਵਰਟ ਕੀਤਾ ਗਿਆ। ਇਸ ਤਰ੍ਹਾਂ ਤਿੰਨ ਉਡਾਣਾਂ ਨੂੰ ਡਾਇਵਰਟ ਕੀਤਾ ਗਿਆ।
