ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਦੌਰੇ ’ਤੇ ਰਵਾਨਾ ਹੋਣਗੇ। ਇਸ ਦੌਰਾਨ ਉਹ ਦੇਸ਼ ਦੇ ਕੇਂਦਰੀ ਉਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣਗੇ।
ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨਾਲ ਜੁੜੇ ਉਰਜਾ ਅਤੇ ਵਿਕਾਸ ਦੇ ਅਹਿਮ ਮੁੱਦਿਆਂ ਉੱਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਵਿਕਾਸ ਨਾਲ ਸਬੰਧਤ ਹੋਰਨਾਂ ਮੁੱਦਿਆਂ ਉੱਤੇ ਵੀ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸੂਬੇ ਦੇ ਬਿਜਲੀ ਅਤੇ ਉਰਜਾ ਨਾਲ ਜੁੜੇ ਪ੍ਰੋਜੈਕਟਾਂ ਅਤੇ ਕੇਂਦਰ ਵੱਲੋਂ ਪੰਜਾਬ ਦੇ ਬਕਾਇਆ ਮਾਮਲਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾ ਸਕਦੀ ਹੈ।
