ਲੜਾਈ ਝਗੜਿਆਂ ਦੇ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਮੁਲਜ਼ਮ ਨੂੰ ਥਾਣਾ ਪੀਏਯੂ ਦੀ ਪੁਲਿਸ ਨੇ ਚੋਰੀ ਦੇ ਪਿਸਤੌਲ ਅਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਦਮਨਪ੍ਰੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਮਾਡਲ ਟਾਊਨ ਐਕਸਟੈਂਸ਼ਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਵਜੋਂ ਹੋਈ ਹੈ। ਪੜਤਾਲ ਦੇ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਨੇ ਕੁਝ ਦਿਨ ਪਹਿਲੋਂ ਇਹ ਪਿਸਤੌਲ ਐਮਬੀਡੀ ਮਾਲ ਦੇ ਕੋਲੋਂ ਇੱਕ ਕਾਰ ਦਾ ਸ਼ੀਸ਼ਾ ਤੋੜ ਕੇ ਚੋਰੀ ਕੀਤਾ ਸੀ।
ਤਫਤੀਸ਼ੀ ਅਫਸਰ ਦਮਨਪ੍ਰੀਤ ਸਿੰਘ ਦੇ ਮੁਤਾਬਕ ਮੁਲਜ਼ਮ ਦੇ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਮੰਗਲਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਇਸੇ ਦੌਰਾਨ ਹੰਬੜਾਂ ਰੋਡ ਦੇ ਅਲਟੋਸ ਨਗਰ ਚੋਂ ਸਕੂਟਰ ਸਵਾਰ ਰਵਿੰਦਰ ਕੁਮਾਰ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਮੁਲਜ਼ਮ ਦੇ ਕਬਜ਼ੇ ਚੋਂ 7.65 ਐਮਐਮ ਦਾ ਪਿਸਤੌਲ ਬਰਾਮਦ ਕੀਤਾ ਗਿਆ।
