ਪੰਜਾਬ ਵਿਚ ਪਿਛਲੇ 10 ਦਿਨਾਂ ਤੋਂ ਮੌਸਮ ਖੁਸ਼ਕ ਚੱਲ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਭਲਕੇ ਵੀਰਵਾਰ ਤੋਂ ਸੂਬੇ ਦੇ ਮੌਸਮ ਵਿਚ ਤਬਦੀਲੀ ਆਵੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ. ਵਰੁਣ ਵਿਸ਼ਵਾਸ ਮੁਤਾਬਕ ਪੱਛਮੀ ਗੜਬੜੀ ਸਰਗਰਮ ਸਰਗਰਮ ਹੈ, ਜਿਸ ਦਾ ਅਸਰ ਪੰਜਾਬ ਵਿਚ ਵੀ ਦੇਖਣ ਨੂੰ ਮਿਲੇਗਾ। 12 ਨਵੰਬਰ ਨੂੰ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਰੋਪੜ ਅਤੇ ਪਠਾਨਕੋਟ ਵਿਚ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। 13 ਨਵੰਬਰ ਨੂੰ ਗੁਰਦਾਸਪੁਰ, ਪਠਾਨਕੋਟ, ਰੋਪੜ ਅਤੇ ਹੁਸ਼ਿਆਰਪੁਰ ਵਿਚ ਮੀਂਹ ਪੈਣ ਦੇ ਆਸਾਰ ਹਨ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਹੋਰਨਾਂ ਜ਼ਿਲ੍ਹਿਆਂ ਵਿਚ ਵੀ ਬੱਦਲ ਛਾਏ ਰਹਿ ਸਕਦੇ ਹਨ ਜਾਂ ਕਿਣਮਿਣ ਹੋ ਸਕਦੀ ਹੈ। ਫਿਰ 14 ਨਵੰਬਰ ਤੋਂ ਮੌਸਮ ਸਾਫ਼ ਹੋ ਜਾਵੇਗਾ।
