ਇਰਾਨ ਦੇ ਨਵੇਂ ਸੁਪਰੀਮ ਲੀਡਰ ਮੁਜਤਬਾ ਖਾਮੇਨੇਈ ਦਾ ਜੰਗ ਤੋਂ ਬਾਅਦ ਪਹਿਲਾ ਵੀਡੀਓ ਸਾਹਮਣੇ ਆਇਆ ਹੈ। ਇਸ ਨੂੰ ਇਰਾਨ ਦੀ ਨਿਊਜ਼ ਏਜੰਸੀ ਮੇਹਰ ਨੇ ਜਾਰੀ ਕੀਤਾ ਹੈ। ਇਸ ਵਿੱਚ ਮੁਜਤਬਾ ਜ਼ਮੀਨ ‘ਤੇ ਬੈਠੇ ਲੋਕਾਂ ਦੇ ਵਿਚਕਾਰ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਦਿਖਾਈ ਦੇ ਰਹੇ ਹਨ। ਸੁਪਰੀਮ ਲੀਡਰ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਵੀਡੀਓ ਹੈ। ਹਾਲਾਂਕਿ, ਵੀਡੀਓ ਕਦੋਂ ਰਿਕਾਰਡ ਕੀਤਾ ਗਿਆ ਸੀ, ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਸਨ। ਇਜ਼ਰਾਈਲੀ ਚੈਨਲ 14 ਨੇ ਸਰੋਤਾਂ ਦੇ ਹਵਾਲੇ ਨਾਲ ਕਿਹਾ ਸੀ ਕਿ ਉਨ੍ਹਾਂ ਦੀ ਹਾਲਤ ਗੰਭੀਰ ਹੈ ਅਤੇ ਉਹ ਹਸਪਤਾਲ ਵਿੱਚ ਭਰਤੀ ਹਨ। ਇੱਥੋਂ ਤੱਕ ਕਿ ਜਲਦ ਹੀ ਉਨ੍ਹਾਂ ਦੀ ਮੌਤ ਹੋਣ ਤੱਕ ਦੀ ਸ਼ੰਕਾ ਜਤਾਈ ਗਈ ਸੀ। ਅਜਿਹੇ ਵਿੱਚ ਹੁਣ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਹਨਾਂ ਦਾਅਵਿਆਂ ‘ਤੇ ਸਵਾਲ ਖੜ੍ਹੇ ਹੋ ਗਏ ਹਨ, ਪਰ ਉਨ੍ਹਾਂ ਦੀ ਮੌਜੂਦਾ ਹਾਲਤ ਨੂੰ ਲੈ ਕੇ ਤਸਵੀਰ ਹੁਣ ਵੀ ਪੂਰੀ ਤਰ੍ਹਾਂ ਸਾਫ਼ ਨਹੀਂ ਹੈ।
