ਪੰਜਾਬ ਦੇ ਤਰਨਤਾਰਨ ਵਿੱਚ ਵਿਆਹ ਸਮਾਗਮ ਦੌਰਾਨ ਵੱਡੀ ਵਾਰਦਾਤ ਵਾਪਰੀ। ਕੁਝ ਅਣਪਛਾਤਿਆਂ ਵੱਲੋਂ ਪੈਲੇਸ ਵਿੱਚ ਚੱਲ ਰਹੇ ਵਿਆਹ ਸਮਾਗਮ ਵਿੱਚ ਦਾਖਲ ਹੋ ਕੇ ਇੱਕ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਨ੍ਹਾਂ ਹੀ ਹਮਲਾਵਰਾਂ ਨੇ ਭੱਜਦੇ ਸਮੇਂ ਸਰਪੰਚ ਦੇ ਭਰਾ ਨੂੰ ਵੀ ਗੋਲੀ ਮਾਰੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦਾ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਸਿੱਧੂ ਫਾਰਣੰ ਵਿੱਚ ਆਮ ਆਦਮੀ ਪਾਰਟੀ ਦਾ ਇੱਕ ਨੌਜਵਾਨ ਸਰਪੰਚ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸਟੇਜ ‘ਤੇ ਨੱਚ ਰਿਹਾ ਸੀ। ਇਸ ਦੌਰਾਨ ਲਗਭਗ ਚਾਰ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਸਰਪੰਚ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਰਪੰਚ ਦੇ ਭਰਾ ਨੂੰ ਵੀ ਹਮਲਾਵਰਾਂ ਨੇ ਗੋਲੀਆਂ ਮਾਰੀਆਂ। ਉਸਦਾ ਇਲਾਜ ਕੀਤਾ ਜਾ ਰਿਹਾ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਹਿਲੀ ਨਜ਼ਰੇ, ਇਹ ਧਮਕੀ ਜਾਂ ਜਬਰੀ ਵਸੂਲੀ ਦਾ ਮਾਮਲਾ ਨਹੀਂ ਜਾਪਦਾ। ਹੁਣ ਤੱਕ ਦੀ ਜਾਂਚ ਨਿੱਜੀ ਦੁਸ਼ਮਣੀ ਦਾ ਸੰਕੇਤ ਦਿੰਦੀ ਹੈ, ਪਰ ਅਸੀਂ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਕੀਤੀ ਜਾ ਰਹੀ ਹੈ। ਪੂਰੀ ਘਟਨਾ ਦੀ ਵਿਗਿਆਨਕ ਜਾਂਚ ਚੱਲ ਰਹੀ ਹੈ। ਅਸੀਂ ਸੀਸੀਟੀਵੀ ਫੁਟੇਜ ਦਾ ਵਿਸ਼ਲੇਸ਼ਣ ਕਰਨ ਲਈ ਚਾਰ ਟੀਮਾਂ ਤਾਇਨਾਤ ਕੀਤੀਆਂ ਹਨ। ਮੈਂ ਇਸ ਮਾਮਲੇ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਿਹਾ ਹਾਂ। ਦੋਸ਼ੀਆਂ ਨੂੰ ਜਲਦੀ ਹੀ ਫੜ ਕੇ ਸਲਾਖਾਂ ਪਿੱਛੇ ਸੁੱਟ ਦਿੱਤਾ ਜਾਵੇਗਾ।
