Chandigarh Rapido Licence: ਚੰਡੀਗੜ੍ਹ ਵਿਚ ਕਿਰਾਏ ’ਤੇ ਵਾਹਨ ਰਾਹੀਂ ਸਫਰ ਕਰਨ ਵਾਲਿਆਂ ਨੂੰ ਅੱਜ ਰਾਹਤ ਮਿਲੀ ਹੈ। ਰੈਪਿਡੋ ਦਾ ਲਾਇਸੈਂਸ ਅੱਜ ਬਹਾਲ ਕਰ ਦਿੱਤਾ ਗਿਆ ਹੈ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਸ਼ਹਿਰ ਵਿੱਚ ਇਸ ਵੇਲੇ ਜਾਇਜ਼ ਲਾਇਸੈਂਸ ਵਾਲਾ ਉਹ ਇਕਲੌਤਾ ਪਲੇਟਫਾਰਮ ਹੈ।
ਕੰਪਨੀ ਵੱਲੋਂ ਜਾਰੀ ਬਿਆਨ ਅਨੁਸਾਰ, ਰਾਜ ਟਰਾਂਸਪੋਰਟ ਅਥਾਰਟੀ ਦੇ ਹੁਕਮ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ। ਇਸ ’ਤੇ ਸੁਣਵਾਈ ਕਰਦਿਆਂ ਅਪੀਲੀ ਅਥਾਰਟੀ ਵਜੋਂ ਕੰਮ ਕਰ ਰਹੇ ਟਰਾਂਸਪੋਰਟ ਸਕੱਤਰ ਨੇ ਸਾਰੀਆਂ ਧਿਰਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਅਤੇ ਰੈਪਿਡੋ ਦੇ ਹੱਕ ਵਿੱਚ ਫ਼ੈਸਲਾ ਸੁਣਾਉਂਦਿਆਂ ਇਸ ਦਾ ਲਾਇਸੈਂਸ ਬਹਾਲ ਕਰ ਦਿੱਤਾ।
