ਪੰਜਾਬ ਸਰਕਾਰ ਨੇ 5 ਸਤੰਬਰ ਨੂੰ ਕੈਬਨਿਟ ਦੀ ਬੈਠਕ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼, ਚੰਡੀਗੜ੍ਹ ਵਿਖੇ ਦੁਪਹਿਰ 1 ਵਜੇ ਹੋਵੇਗੀ।
ਜਾਰੀ ਹੁਕਮਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਬੈਠਕ ਦੀ ਅਗਵਾਈ ਕਰਨਗੇ। ਇਸ ਦੌਰਾਨ ਪੰਜਾਬ ਸਰਕਾਰ ਦੇ ਸਾਰੇ ਕੈਬਨਿਟ ਮੰਤਰੀ ਮੌਜੂਦ ਰਹਿਣਗੇ।
ਬੈਠਕ ਵਿੱਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਅਤੇ ਮਹੱਤਵਪੂਰਨ ਫੈਸਲਿਆਂ ’ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਹਾਲਾਂਕਿ, ਕਿਹੜੇ ਪ੍ਰਸਤਾਵ ਕੈਬਨਿਟ ਸਾਹਮਣੇ ਰੱਖੇ ਜਾਣਗੇ, ਇਸ ਬਾਰੇ ਵਿਸਥਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।
