ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਲਗਾਤਾਰ ਜਾਰੀ ਰੱਖਦਿਆਂ ਅੱਜ ਫਰੀਦਕੋਟ ਦੌਰੇ ‘ਤੇ ਜਾਣਗੇ। ਆਪਣੇ ਇਸ ਦੌਰੇ ਦੌਰਾਨ ਮੁੱਖ ਮੰਤਰੀ ਮਾਨ ਜੈਤੋ ਹਲਕੇ ਵਿੱਚ 28.68 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਹ ਵਿਕਾਸ ਕਾਰਜ ਇਲਾਕੇ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਸਹਾਇਕ ਸਿੱਧ ਹੋਣਗੇ।
ਵਿਕਾਸ ਕਾਰਜਾਂ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਅਨਾਜ ਮੰਡੀ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਵੀ ਸੰਬੋਧਿਤ ਕਰਨਗੇ, ਜਿੱਥੇ ਉਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਵਿੱਖ ਦੇ ਰੋਡਮੈਪ ਬਾਰੇ ਜਾਣਕਾਰੀ ਸਾਂਝੀ ਕਰਨਗੇ। ਇਸ ਵਿਸ਼ਾਲ ਰੈਲੀ ਵਿੱਚ ਆਮ ਆਦਮੀ ਪਾਰਟੀ ਦੀ ਹੋਰ ਲੀਡਰਸ਼ਿਪ ਵੀ ਇਸ ਰੈਲੀ ਵਿੱਚ ਹਿੱਸਾ ਲਵੇਗੀ।
