ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨਗੇ ਅਤੇ ਸ਼ਹਿਰ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣਗੇ। ਇਸ ਦੌਰਾਨ ਉਹ ਹਰਿਆਣਾ ਦੇ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਇੱਕ ਨਵੇਂ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਇਮਾਰਤ ਦਾ ਨੀਂਹ ਪੱਥਰ ਵੀ ਰੱਖਣਗੇ।
ਇਹ ਕਮਿਊਨਿਟੀ ਹੈਲਥ ਸੈਂਟਰ 9 ਕਰੋੜ ਦੀ ਲਾਗਤ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਭੀਖੋਵਾਲ ਪਿੰਡ ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਉਦਘਾਟਨ ਤੋਂ ਬਾਅਦ ਉਹ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ।
