ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਨਾਲ ਕਥਿਤ ਜਿਣਸੀ ਸ਼ੋਸ਼ਣ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ।
ਬ੍ਰਿਜ ਭੂਸ਼ਣ 20 ਜੁਲਾਈ 2023 ਤੋਂ ਜ਼ਮਾਨਤ ‘ਤੇ ਸਨ। ਸਾਲ 2024 ਵਿੱਚ ਦਿੱਲੀ ਪੁਲਿਸ ਦੀ ਚਾਰਜਸ਼ੀਟ ਦੇ ਆਧਾਰ ‘ਤੇ ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਦੋਸ਼ ਤੈਅ ਕਰਕੇ ਟਰਾਇਲ ਸ਼ੁਰੂ ਕੀਤਾ ਸੀ। ਹੁਣ ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਹੈ।
ਫ਼ੈਸਲੇ ਤੋਂ ਬਾਅਦ ਬ੍ਰਿਜ ਭੂਸ਼ਣ ਨੇ ਕਿਹਾ ਕਿ ਸ਼ੁਰੂ ਤੋਂ ਹੀ ਉਹ ਆਪਣੇ ਆਪ ਨੂੰ ਬੇਕਸੂਰ ਦੱਸਦੇ ਆ ਰਹੇ ਸਨ ਅਤੇ ਅਦਾਲਤ ਦੇ ਫ਼ੈਸਲੇ ਨਾਲ ਉਨ੍ਹਾਂ ਦਾ ਪੱਖ ਸਹੀ ਸਾਬਤ ਹੋਇਆ ਹੈ। ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਵਿਸਥਾਰਪੂਰਵਕ ਆਦੇਸ਼ ਦੀ ਉਡੀਕ ਕੀਤੀ ਜਾ ਰਹੀ ਹੈ, ਪਰ ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫ਼ੈਸਲਾ ਸੁਣਾਇਆ ਹੈ।
