ਪੰਜਾਬ ਦੇ ਬਜਟ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੀਟਿੰਗ ਦੀ ਅਗਵਾਈ ਕੀਤੀ ਗਈ। ਮੀਟਿੰਗ ਵਿੱਚ ਕੈਬਨਿਟ ਵੱਲੋਂ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਸਰਕਾਰ ਦਾ ਵਿੱਤੀ ਸਾਲ 2026-2027 ਦਾ ਬਜਟ ਅਨੁਮਾਨ ਪੰਜਾਬ ਕੈਬਨਿਟ ਵਲੋਂ ਪਾਸ ਕੀਤਾ ਗਿਆ। ਬਜਟ 8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ। ਇਹ ਦਿਨ ਕੌਮਾਂਤਰੀ ਮਹਿਲਾ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਇਹ ਬਜਟ ਹਰ ਪੰਜਾਬੀ ਦੀ ਤਰੱਕੀ ਅਤੇ ਖੁਸ਼ਹਾਲੀ ‘ਚ ਵੱਡਾ ਯੋਗਦਾਨ ਪਾਏਗਾ।
