ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਖਤਮ ਹੋ ਗਈ ਹੈ। ਇਹ ਹੜਤਾਲ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਸੀ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਦੱਸਿਆ ਕਿ ਸਫਾਈ ਕਰਮਚਾਰੀਆਂ ਦੀਆਂ ਜ਼ਿਆਦਾਤਰ ਮੰਗਾਂ ਨੂੰ ਸਰਕਾਰ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜਤਾਲ ਦੌਰਾਨ ਪੰਜਾਬ ਭਰ ਵਿੱਚ ਇਕੱਠਾ ਹੋਇਆ ਕੂੜਾ ਅਗਲੇ 24 ਘੰਟਿਆਂ ਵਿੱਚ ਸਾਫ਼ ਕਰ ਦਿੱਤਾ ਜਾਵੇਗਾ।
ਸਰਕਾਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਫਾਈ ਵਿਵਸਥਾ ਨੂੰ ਜਲਦ ਤੋਂ ਜਲਦ ਮੁੜ ਪੂਰੀ ਤਰ੍ਹਾਂ ਬਹਾਲ ਕਰ ਦਿੱਤਾ ਜਾਵੇਗਾ।
