
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਨ ਮਗਰੋਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਵੱਲੋਂ ਮੁਖ ਮੰਤਰੀ ਸੀ ਸਿਹਤ ਸਬੰਧੀ ਆਪਣਾ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਡਾਕਟਰਾਂ ਮੁਤਾਬਕ ਹੁਣ CM ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਜਾਰੀ ਹੈ। ਉਨ੍ਹਾਂ ਦੇ ਖੂਨ ਦੇ ਮਾਪਦੰਡਾਂ ਵਿਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।
ਫੋਰਟਿਸ ਹਸਪਤਾਲ ਮੋਹਾਲੀ ਦੇ ਡਾਕਟਰਾਂ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ “ਮੁੱਖ ਮੰਤਰੀ ਨੂੰ ਥਕਾਵਟ ਅਤੇ ਘੱਟ ਦਿਲ ਦੀ ਧੜਕਣ ਦੀ ਸ਼ਿਕਾਇਤ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਪਹੁੰਚਣ ‘ਤੇ ਉਨ੍ਹਾਂ ਦੇ ਸਾਰੇ ਟੈਸਟ ਕੀਤੇ ਗਏ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।” ਡਾਕਟਰਾਂ ਅਨੁਸਾਰ, ਉਨ੍ਹਾਂ ਨੂੰ ਇਸ ਸਮੇਂ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ ਨਬਜ਼ ਦੀ ਦਰ ਵਿੱਚ ਸੁਧਾਰ ਹੋਇਆ ਹੈ। ਸਾਡੀ ਮੈਡੀਕਲ ਟੀਮ ਉਨ੍ਹਾਂ ਦੀ ਹਾਲਤ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ।