ਮੱਧ ਪੂਰਬ ਵਿੱਚ ਜਾਰੀ ਜੰਗ ਹੁਣ ਇੱਕ ਅਜਿਹੇ ਖ਼ਤਰਨਾਕ ਮੋੜ ‘ਤੇ ਪਹੁੰਚ ਗਈ ਹੈ, ਜਿੱਥੇ ਪਰਮਾਣੂ ਹਮਲੇ ਜਾਂ ਪੂਰਨ ਵਿਨਾਸ਼ ਦਾ ਡਰ ਪੈਦਾ ਹੋ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ‘ਤੇ ਇੱਕ ਬਹੁਤ ਹੀ ਖ਼ੌਫ਼ਨਾਕ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਅੱਜ ਰਾਤ ਦੁਨੀਆ ਦੀ ਇੱਕ ਪੂਰੀ ਸਭਿਅਤਾ ਖ਼ਤਮ ਹੋ ਸਕਦੀ ਹੈ। ਹੁਣ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਰਾਨ ਵਿੱਚ ਸਥਿਤ ਭਾਰਤੀ ਦੂਤਾਵਾਸ ਨੇ ਉੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।
ਭਾਰਤੀਆਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਪਾਵਰ ਪਲਾਂਟਾਂ, ਫੌਜੀ ਟਿਕਾਣਿਆਂ ਅਤੇ ਬਹੁ-ਮੰਜ਼ਿਲਾ ਇਮਾਰਤਾਂ ਦੀਆਂ ਉੱਪਰਲੀਆਂ ਮੰਜ਼ਿਲਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਜੋ ਲੋਕ ਦੂਤਾਵਾਸ ਵੱਲੋਂ ਬੁੱਕ ਕੀਤੇ ਹੋਟਲਾਂ ਵਿੱਚ ਹਨ, ਉਨ੍ਹਾਂ ਨੂੰ ਦੂਤਾਵਾਸ ਦੀਆਂ ਟੀਮਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਲਈ ਕਿਹਾ ਗਿਆ ਹੈ। ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ

