ਨਵੀਂ ਦਿੱਲੀ: ਬੈਂਕ ਆਫ ਬੜੌਦਾ ਨੇ ਅਪ੍ਰੈਂਟਿਸ ਦੀਆਂ 5000 ਅਸਾਮੀਆਂ ਲਈ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬੈਂਕਿੰਗ ਖੇਤਰ ਵਿੱਚ ਕਰੀਅਰ ਬਣਾਉਣ ਦੇ ਇੱਛੁਕ ਉਮੀਦਵਾਰਾਂ ਲਈ ਇਹ ਇੱਕ ਵਧੀਆ ਮੌਕਾ ਹੈ। ਯੋਗ ਉਮੀਦਵਾਰ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।
ਜਾਰੀ ਨੋਟੀਫਿਕੇਸ਼ਨ ਅਨੁਸਾਰ ਅਪ੍ਰੈਂਟਿਸ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਆਖਰੀ ਤਾਰੀਖ 8 ਜੂਨ 2026 ਨਿਰਧਾਰਤ ਕੀਤੀ ਗਈ ਹੈ। ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਖਰੀ ਤਾਰੀਖ ਤੋਂ ਪਹਿਲਾਂ ਆਪਣੀ ਅਰਜ਼ੀ ਜਮ੍ਹਾਂ ਕਰਵਾ ਦੇਣ।
ਉਮਰ ਸੀਮਾ ਦੀ ਗੱਲ ਕਰੀਏ ਤਾਂ ਉਮੀਦਵਾਰ ਦੀ ਉਮਰ 20 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰਾਖਵੇਂ ਵਰਗਾਂ ਦੇ ਉਮੀਦਵਾਰਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ। ਐੱਸਸੀ/ਐੱਸਟੀ ਵਰਗ ਦੇ ਉਮੀਦਵਾਰਾਂ ਨੂੰ 5 ਸਾਲ, ਓਬੀਸੀ ਵਰਗ ਨੂੰ 3 ਸਾਲ ਅਤੇ ਦਿਵਿਆਂਗ ਉਮੀਦਵਾਰਾਂ ਨੂੰ 10 ਸਾਲ ਦੀ ਉਮਰ ਛੋਟ ਮਿਲੇਗੀ।
ਇੱਛੁਕ ਅਤੇ ਯੋਗ ਉਮੀਦਵਾਰ ਬੈਂਕ ਆਫ ਬੜੌਦਾ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਭਰਤੀ ਨਾਲ ਸਬੰਧਤ ਯੋਗਤਾ, ਚੋਣ ਪ੍ਰਕਿਰਿਆ ਅਤੇ ਹੋਰ ਜਾਣਕਾਰੀ ਲਈ ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਜ਼ਰੂਰ ਪੜ੍ਹਣ।
