ਦੁਸਿਹਰੇ ਵਾਲੇ ਦਿਨ ਮਾਨਸਾ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਵਾਪਰੀ ਹੈ। ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਗੰਨਮੈਨ ਗੁਰਵਿੰਦਰ ਸਿੰਘ ਨੇ ਆਪਣੇ ਪਰਿਵਾਰ ਉੱਪਰ ਗੋਲੀਆਂ ਚਲਾ ਕੇ, ਆਪਣੇ ਆਪ ਨੂੰ ਵੀ ਗੋਲੀ ਮਾਰ ਲਈ।
ਬੇਸ਼ੱਕ ਇਸ ਵਾਰਦਾਤ ਵਿੱਚ ਜ਼ਖ਼ਮੀ ਹੋਏ ਪਤੀ, ਪਤਨੀ ਅਤੇ ਦੋ ਬੇਟਿਆਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਪਰ ਪੁਲੀਸ ਕਰਮਚਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਜੋਤ (17) ਦੀ ਮੌਤ ਹੋ ਗਈ। ਡਾਕਟਰਾਂ ਵੱਲੋਂ ਉਸ ਦੀ ਪਤਨੀ ਹਰਪ੍ਰੀਤ ਕੌਰ ਅਤੇ ਇੱਕ ਪੁੱਤਰ ਦਿਲਸ਼ਾਨ ਨੂੰ ਕਿਸੇ ਹੋਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
