ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਵਿਚ ਅੰਦਰੂਨੀ ਕਲੇਸ਼ ਵਧਣ ਤੋ ਬਾਅਦ ਅਸਤੀਫਾ ਦੇ ਦਿੱਤਾ ਹੈ। ਦੂਜੇ ਪਾਸੇ ਰਾਜਾ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਨੇ ਅਸਤੀਫਾ ਨਹੀਂ ਦਿੱਤਾ ਬਲਕਿ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਨਵੇਂ ਕਾਂਗਰਸ ਪ੍ਰਧਾਨ ਵਿਜੈਇੰਦਰ ਸਿੰਗਲਾ ਜਾਂ ਪਰਗਟ ਸਿੰਘ ਦੇ ਬਣਨ ਦੇ ਚਰਚੇ ਹਨ।
ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਨੇ ਹਾਈ ਕਮਾਂਡ ਨੂੰ ਸੁਨੇਹਾ ਭੇਜਿਆ ਹੈ ਕਿ ਜੇ ਉਨ੍ਹਾਂ ਦੇ ਅਸਤੀਫੇ ਨਾਲ ਪੰਜਾਬ ਕਾਂਗਰਸ ਪਾਰਟੀ ਇਕਜੁੱਟ ਹੁੰਦੀ ਹੈ ਤਾਂ ਉਹ ਅਸਤੀਫਾ ਦੇਣ ਲਈ ਤਿਆਰ ਹਨ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਜਲੰਧਰ ਦੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਤੋਂ ਇਲਾਵਾ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਦੌੜ ਵਿਚ ਸ਼ਾਮਲ ਹਨ। ਇਹ ਵੀ ਚਰਚਾ ਹੈ ਕਿ ਕਾਂਗਰਸ ਹਾਈ ਕਮਾਂਡ ਵੀਰਵਾਰ ਜਾਂ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਨਾਂ ’ਤੇ ਮੋਹਰ ਲਾ ਦੇਵੇਗੀ।
ਸਾਬਕਾ ਮੰਤਰੀ ਪਰਗਟ ਸਿੰਘ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਹੁੰਦਿਆਂ ਪੀ.ਪੀ.ਸੀ.ਸੀ. ਦੇ ਜਨਰਲ ਸਕੱਤਰ (ਸੰਗਠਨ) ਵਜੋਂ ਸੇਵਾ ਨਿਭਾ ਚੁੱਕੇ ਹਨ। ਦੂਜੇ ਪਾਸੇ ਸੁਖਬਿੰਦਰ ਸਰਕਾਰੀਆ ਪੀ.ਪੀ.ਸੀ.ਸੀ. ਵਿੱਚ ਮੀਤ ਪ੍ਰਧਾਨ ਰਹਿਣ ਦੇ ਨਾਲ-ਨਾਲ ਸਾਬਕਾ ਕੈਬਨਿਟ ਮੰਤਰੀ ਵੀ ਰਹੇ ਹਨ, ਜਦਕਿ ਔਜਲਾ ਦੋ ਵਾਰ ਸੰਸਦ ਮੈਂਬਰ ਬਣ ਚੁੱਕੇ ਹਨ।
