
ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਜ਼ਬਤ ਕੀਤੀ ਹੈ। ਫਿਰੋਜ਼ਪੁਰ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਸ਼ੀ ਤਸਕਰ ਨੂੰ 15.775 ਕਿਲੋਗ੍ਰਾਮ ਹੈਰੋਇਨ (ਚਿੱਟੇ) ਸਮੇਤ ਗ੍ਰਿਫਤਾਰ ਵੀ ਕੀਤਾ ਹੈ। ਦੋਸ਼ੀ ਦੀ ਪਛਾਣ ਸੋਨੂੰ ਸਿੰਘ, ਵਾਸੀ ਹਬੀਬਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਨਸ਼ੀਲੇ ਪਦਾਰਥਾਂ ਦਾ ਨੈੱਟਵਰਕ ਕਪੂਰਥਲਾ ਜੇਲ੍ਹ ਵਿੱਚ ਬੰਦ ਇੱਕ ਦੋਸ਼ੀ ਦੇ ਇਸ਼ਾਰੇ ‘ਤੇ ਚੱਲ ਰਿਹਾ ਸੀ। ਇਸ ਦੇ ਨਾਲ ਹੀ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਭੇਜੀ ਗਈ ਸੀ।
ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ ਅਤੇ ਪੂਰੇ ਨੈੱਟਵਰਕ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਅੱਗੇ ਅਤੇ ਪਿੱਛੇ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਜਾਰੀ ਹੈ ਅਤੇ ਜਲਦੀ ਹੀ ਪੂਰੇ ਗਿਰੋਹ ਦਾ ਪਰਦਾਫਾਸ਼ ਕਰ ਦਿੱਤਾ ਜਾਵੇਗਾ।