ਪੰਜਾਬ ਵਿੱਚ ਚਾਰ ਦਿਨਾਂ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਬੱਚਿਆਂ ਅਤੇ ਸਰਕਾਰੀ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪੰਜਾਬ ਸਰਕਾਰ ਨੇ ਪੰਜਾਬ ਵਿੱਚ ਆਉਣ ਵਾਲੇ ਤਿਉਹਾਰਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਦੌਰਾਨ, 20 ਅਕਤੂਬਰ ਨੂੰ ਦੀਵਾਲੀ ਅਤੇ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਦੀ ਛੁੱਟੀ ਰਹੇਗੀ।

16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ, 22 ਅਕਤੂਬਰ ਨੂੰ ਗੋਵਰਧਨ ਪੂਜਾ ਅਤੇ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰੂ ਗੱਦੀ ਦਿਵਸ ਲਈ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਰਾਖਵੀਆਂ ਛੁੱਟੀਆਂ ‘ਤੇ ਸਰਕਾਰੀ ਦਫ਼ਤਰ ਖੁੱਲ੍ਹੇ ਰਹਿੰਦੇ ਹਨ।
