ਆਮ ਆਦਮੀ ਪਾਰਟੀ (ਆਪ) ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇਜ਼ ਕਰਦਿਆਂ 20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਨਾਮ ਹੇਠ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 20 ਸਤੰਬਰ ਨੂੰ ਉਹ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕਰਨਗੇ।
ਹਰ ਘਰ ਤੱਕ ਪਹੁੰਚਣਗੇ ‘ਆਪ’ ਦੇ ਵਾਲੰਟੀਅਰ
ਆਮ ਆਦਮੀ ਪਾਰਟੀ ਮੁਤਾਬਕ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਅਤੇ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਹੈ। ਪਾਰਟੀ ਦਾ ਦਾਅਵਾ ਹੈ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਇੱਕ ਔਸਤ ਪਰਿਵਾਰ ਨੂੰ ਹਰ ਸਾਲ ਕਰੀਬ 1.82 ਲੱਖ ਰੁਪਏ ਦਾ ਵਿੱਤੀ ਲਾਭ ਹੋਇਆ ਹੈ।
ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨਵੀਂ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਦੇ ਬੂਥ ਪੱਧਰੀ ਵਰਕਰ ਸਰਕਾਰ ਦੇ ਕੰਮਾਂ ਅਤੇ ਉਪਲਬਧੀਆਂ ਨੂੰ ਘਰ-ਘਰ ਤੱਕ ਲੈ ਕੇ ਜਾਣਗੇ।
