
ਪੰਜਾਬ ਵਿੱਚ ਲਗਾਤਰ ਮੀਂਹ ਪੈ ਰਿਹਾ ਹੈ, ਜਿਸ ਕਰਕੇ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ। ਸੂਬੇ ਵਿੱਚ ਭਾਰੀ ਮੀਂਹ ਕਾਰਨ ਸਰਕਾਰ ਨੇ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਅਜਿਹੀ ਸਥਿਤੀ ਵਿੱਚ ਪੂਰੇ ਪੰਜਾਬ ਵਿੱਚ ਅਗਲੇ ਚਾਰ ਦਿਨਾਂ ਲਈ ਸਕੂਲ ਬੰਦ ਕਰ ਦਿੱਤੇ ਗਏ ਹਨ। ਹੜ੍ਹ ਦੀ ਸਥਿਤੀ ਅਤੇ ਮੀਂਹ ਦੀ ਚੇਤਾਵਨੀ ਦੇ ਕਾਰਨ, ਸਾਰੇ ਸਕੂਲ ਵਿੱਚ ਛੁੱਟੀ ਅਲੀਆਂ ਦਿੱਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਅਗਲੇ ਕੁਝ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕਰ ਰਿਹਾ ਹੈ। ਇਸ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਅਤੇ ਨਿੱਜੀ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।
ਪੰਜਾਬ ਵਿੱਚ ਭਾਰੀ ਮੀਂਹ ਕਾਰਨ ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਵੱਲ ਵੱਧ ਰਿਹਾ ਹੈ। ਇਸ ਕਾਰਨ ਭਾਖੜਾ, ਪੋਂਗ, ਰਣਜੀਤ ਸਾਗਰ ਡੈਮ ਤੋਂ ਸਤਲੁਜ, ਬਿਆਸ ਅਤੇ ਰਾਵੀ ਵਿੱਚ ਰੋਜ਼ਾਨਾ ਹਜ਼ਾਰਾਂ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਪੰਜਾਬ ਦੇ ਅੱਠ ਜ਼ਿਲ੍ਹਿਆਂ ਪਠਾਨਕੋਟ, ਕਪੂਰਥਲਾ, ਮੋਗਾ, ਤਰਨਤਾਰਨ, ਫਾਜ਼ਿਲਕਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਸਥਿਤੀ ਵਿਗੜਦੀ ਜਾ ਰਹੀ ਹੈ।