ਸ਼ਨਿੱਚਵਾਰ ਨੂੰ ਪੰਜਾਬ ਦੇ ਸ਼ੰਭੂ ਅਤੇ ਰਾਜਪੁਰਾ ਸਟੇਸ਼ਨਾਂ ਵਿਚਕਾਰ ਰੇਲਵੇ ਲਾਈਨ ’ਤੇ 27 ਅਪਰੈਲ ਨੂੰ ਹੋਏ ਧਮਾਕੇ ਦੇ ਮਾਮਲੇ ਵਿੱਚ ਛੇ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਧਮਾਕੇ ਦੌਰਾਨ ਧਮਾਕਾਖੇਜ਼ ਸਮੱਗਰੀ ਜੋੜਦੇ ਸਮੇਂ ਖਾਲਿਸਤਾਨੀ ਆਪਰੇਟਿਵ ਜਗਰੂਪ ਸਿੰਘ ਦੀ ਮੌਤ ਹੋ ਗਈ ਸੀ।
ਏਜੰਸੀ ਵੱਲੋਂ ਮੁਹਾਲੀ ਦੀ ਵਿਸ਼ੇਸ਼ ਐੱਨਆਈਏ ਅਦਾਲਤ ਵਿੱਚ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ, ਸਤਨਾਮ ਸਿੰਘ, ਪ੍ਰਦੀਪ ਸਿੰਘ ਉਰਫ਼ ਖਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਮਨਜੀਤ ਸਿੰਘ ਵਿਰੁੱਧ ਦੋਸ਼ ਪੱਤਰ ਦਾਇਰ ਕੀਤਾ ਗਿਆ ਹੈ। ਮੁਲਜ਼ਮਾਂ ’ਤੇ ਭਾਰਤੀ ਨਿਆਏ ਸੰਹਿਤਾ (ਬੀਐੱਨਐੱਸ), ਅਸਲਾ ਐਕਟ, ਧਮਾਕਾਖੇਜ਼ ਸਮੱਗਰੀ ਐਕਟ, ਰੇਲਵੇ ਐਕਟ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਐਕਟ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
