ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਗੁਜਰਾਤ ਦੇ ਦੌਰੇ ‘ਤੇ ਹਨ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਆਪਣੀ ਫੇਰੀ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਵਾਰ ਨਾ ਤਾਂ ਕੋਈ ਨਵਾਂ ਟੈਕਸ ਲਗਾਏਗੀ ਅਤੇ ਨਾ ਹੀ ਮੌਜੂਦਾ ਟੈਕਸ ਦਰਾਂ ਵਿੱਚ ਵਾਧਾ ਕਰੇਗੀ।
8 ਮਾਰਚ ਨੂੰ ਮਹਿਲਾ ਦਿਵਸ ਹੈ, ਇਸ ਮੌਕੇ ਪੰਜਾਬ ਸਰ ਸੂਬੇ ਦੀਆਂ ਮਹਿਲਾਵਾਂ ਲਈ ਵੱਡਾ ਐਲਾਨ ਕਰ ਸਕਦੀ ਹੈ। ਸਰਕਾਰ ਬਣਨ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਹਰੇਕ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਅਤੇ ਕਿਆਸ ਅਰਾਈਆਂ ਲਗਾਇਆ ਜਾ ਰਿਹਾ ਹੈ ਕਿ ਸਰਕਾਰ ਆਪਣਾ ਇਹ ਵਾਅਦਾ ਬਜਟ 2026 ਦੌਰਾਨ ਪੂਰਾ ਕਰ ਸਕਦੀ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦਾ ਦੌਰਾ ਕਰ ਰਹੇ ਹਨ। ਉੱਥੇ, ਆਮ ਆਦਮੀ ਪਾਰਟੀ ਰਾਸ਼ਟਰੀ ਬਜਟ ਅਤੇ ਗੁਜਰਾਤ ਬਜਟ ‘ਤੇ ਚਰਚਾ ਕਰਨ ਲਈ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰੋਗਰਾਮ ਕਰ ਰਹੀ ਹੈ। ਮਾਨ ਨੇ ਕਿਹਾ ਕਿ ਰਾਸ਼ਟਰੀ ਬਜਟ ਅਤੇ ਗੁਜਰਾਤ ਬਜਟ ਲਗਭਗ ਇੱਕੋ ਜਿਹੇ ਹਨ। ਉਨ੍ਹਾਂ ਦੇ ਅਨੁਸਾਰ, ਇਹ ਬਜਟ ਆਮ ਲੋਕਾਂ, ਕਿਸਾਨਾਂ, ਗਰੀਬਾਂ, ਔਰਤਾਂ, ਛੋਟੇ ਕਾਰੋਬਾਰਾਂ ਅਤੇ ਦੁਕਾਨਦਾਰਾਂ ਨੂੰ ਕੋਈ ਮਹੱਤਵਪੂਰਨ ਰਾਹਤ ਨਹੀਂ ਦਿੰਦੇ; ਇਸ ਦੀ ਬਜਾਏ, ਇਹ ਸਿਰਫ ਕੁਝ ਵੱਡੀਆਂ ਕਾਰਪੋਰੇਸ਼ਨਾਂ ਨੂੰ ਲਾਭ ਪਹੁੰਚਾਉਂਦੇ ਹਨ।
